Kinj Nasha Mukt Hove Punjab?

200.00 Original price was: ₹200.00.160.00Current price is: ₹160.00.
saptarishi

Author Name – Mohan Sharma
Published By – Saptrishi Publications
Subject – Article

ਮੋਹਨ ਸ਼ਰਮਾ ਪੰਜਾਬੀ ਦੇ ਪ੍ਰਸਿੱਧ ਬਹੁ-ਵਿਧਾਈ ਲੇਖਕ ਹਨ। ਉਨ੍ਹਾਂ ਨੇ ਪੰਜਾਬੀ ਕਵਿਤਾ, ਕਹਾਣੀ, ਮਿੰਨੀ ਕਹਾਣੀ, ਵਾਰਤਕ ਅਤੇ ਇਕਾਂਗੀ ਆਦਿ ਵਿੱਚ ਮਹੱਤਵਪੂਰਨ ਸਾਹਿਤ ਦੀ ਰਚਨਾ ਕੀਤੀ ਹੈ। ਅਧਿਆਪਕ ਦੇ ਨਾਲ-ਨਾਲ ਉਹ ਸਮਾਜ ਸੇਵਾ ਦੇ ਮਹਾਨ ਕਾਰਜ ਨੂੰ ਵੀ ਬੜੀ ਤਨਦੇਹੀ ਨਾਲ ਨਿਭਾਉਂਦੇ ਰਹੇ ਹਨ। ਵਿਸ਼ੇਸ਼ ਤੌਰ ‘ਤੇ ਪੰਜਾਬ ਵਿੱਚ ਨਸ਼ਿਆਂ ਦੇ ਪ੍ਰਕੋਪ ਨੂੰ ਲੈ ਕੇ ਉਹਨਾ ਨੇ ਸਿਧਾਂਤਕ ਅਤੇ ਵਿਹਾਰਕ ਤੌਰ ਤੇ ਵਡੇਰਾ ਕਾਰਜ ਕੀਤਾ ਹੈ। ਹਥਲੀ ਪੁਸਤਕ “ਕਿੰ ਨਸ਼ਾ ਮੁਕਤ ਹੋਵੇ ਪੰਜਾਬ’ ਉਨ੍ਹਾਂ ਦਾ ਨਵਾਂ ਵਾਰਤਕ ਸੰਗ੍ਰਹਿ ਹੈ। ਇਸ ਸੰਗ੍ਰਹਿ ਵਿੱਚ ਪੰਜਾਬ ਦੇ ਨੌਜਵਾਨਾਂ ਵਿੱਚ ਵਧ ਰਹੇ ਨਸ਼ੇ ਦੇ ਰੁਝਾਨ ਨੂੰ ਵੱਖ-ਵੱਖ ਬਿਰਤਾਂਤਕ ਜੁਗਤਾਂ ਅਤੇ ਕਰੁਣਾਮਈ ਕਥਾ ਜੁਗਤਾਂ ਰਾਹੀਂ ਬਿਆਨ ਕੀਤਾ ਗਿਆ ਹੈ। ਇਨ੍ਹਾਂ ਲੇਖਾਂ ਵਿੱਚ ਲੇਖਕ ਇਸ ਗੱਲ ‘ਤੇ ਵਿਸ਼ੇਸ਼ ਤਵੱਜ ਦਿੰਦਾ ਹੈ ਕਿ ਨਸ਼ਿਆਂ ਵਿੱਚ ਗ੍ਰਸਤ ਲੋਕ ਸਮਾਜ ਦੇ ਖਲਨਾਇਕ ਨਹੀਂ ਸਗੋਂ ਪੀੜਤ ਹਨ।ਲੇਖਕ ਦਾ ਮੰਨਣਾ ਹੈ ਕਿ ਜੇਕਰ ਸਮਾਜ ਅਤੇ ਸਰਕਾਰ ਦੀ ਦ੍ਰਿੜ੍ਹ ਇੱਛਾ-ਸ਼ਕਤੀ ਹੋਵੇ ਤਾਂ ਨਸ਼ਿਆਂ ਦੀ ਇਸ ਦਲਦਲ ਵਿੱਚ ਸੰਖਿਆਂ ਹੀ ਨਿਕਲਿਆ ਜਾ ਸਕਦਾ ਹੈ। ਲੇਖਕ ਇਸ ਗੱਲ ‘ਤੇ ਵੀ ਸਾਡਾ ਧਿਆਨ ਕੇਂਦਰਿਤ ਕਰਦਾ ਹੈ ਕਿ ਮੌਜੂਦਾ ਸਰਮਾਏਦਾਰੀ ਪ੍ਰਬੰਧ ਵਿੱਚ ਸਿਆਸੀ ਲੋਕਾਂ, ਨਥਾ ਤਸਕਰਾਂ ਅਤੇ ਅਫ਼ਸਰਸ਼ਾਹੀ ਦਾ ਆਪਸੀ ਸਬੰਧ ਨਸ਼ਿਆਂ ਦੇ ਇਸ ਕੋਹੜ ਨੂੰ ਪ੍ਰਫੁੱਲਿਤ ਕਰਨ ਵਿੱਚ ਅਹਿਮ ਰੋਲ ਅਦਾ ਕਰ ਰਿਹਾ ਹੈ | ਇਸ ਕਰਕੇ ਅਜਿਹੀ ਪੁਸਤਕ ਦੀ ਪ੍ਰਕਾਸ਼ਨਾ ਸਾਡੇ ਸਮਾਜ ਲਈ ਬੇਹੱਦ ਲਾਭਦਾਇਕ ਹੋ ਸਕਦੀ ਹੈ। ਉਮੀਦ ਹੈ ਕਿ ਮੋਹਨ ਸ਼ਰਮਾ ਜੀ ਦਾ ਨਸ਼ਿਆਂ ਨੂੰ ਖ਼ਤਮ ਕਰਨ ਦਾ ਅਹਿਦ ਅਗਾਂਹ ਵੀ ਜਾਰੀ ਰਹੇਗਾ ਅਤੇ ਉਹ ਆਪਣੀ ਕਲਮ ਨੂੰ ਨਸ਼ਿਆਂ ਦੇ ਮਾੜੇ ਰੁਝਾਨ ਨੂੰ ਖ਼ਤਮ ਕਰਨ ਲਈ ਚਲਾਉਂਦੇ ਰਹਿਣਗੇ। ਆਮੀਨ

-ਡਾ. ਭੀਮ ਇੰਦਰ ਸਿੰਘ

Report Abuse